JALANDHAR WEATHER

ਗਣਤੰਤਰਤਾ ਦਿਵਸ ਮੌਕੇ ਹਲਕਾ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵਿਚਕਾਰ ਝੜਪ

ਮੌੜ ਮੰਡੀ (ਬਠਿੰਡਾ), 26 ਜਨਵਰੀ (ਗੁਰਜੀਤ ਸਿੰਘ ਕਮਾਲੂ) - ਗਣਤੰਤਰਤਾ ਦਿਵਸ ਮੌਕੇ ਹਲਕਾ ਮੌੜ ਦੇ ਡਵੀਜਨ ਪੱਧਰੀ ਰੱਖੇ ਗਏ ਪ੍ਰੋਗਰਾਮ ਮੌਕੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਝੜਪ ਹੋ ਗਈ। ਜਾਣਕਾਰੀ ਮੁਤਾਬਕ ਝੰਡੇ ਦੀ ਰਸਮ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਦੀ ਸੀਟ 'ਤੇ ਕੋਈ ਹੋਰ ਵਿਅਕਤੀ ਬੈਠ ਗਿਆ। ਪ੍ਰਧਾਨ ਨੇ ਜਦ ਉਸ ਵਿਅਕਤੀ ਨੂੰ ਸੀਟ ਤੋਂ ਉਠਾਉਣ ਦਾ ਯਤਨ ਕੀਤਾ ਤਾਂ ਉਥੇ ਮੌਜੂਦ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨਾਲ ਨਗਰ ਕੌਂਸਲ ਪ੍ਰਧਾਨ ਦੀ ਝੜਪ ਹੋ ਗਈ। ਪ੍ਰਧਾਨ ਤੇ ਪੁੱਤਰ ਨੂੰ ਵਿਧਾਇਕ ਵਲੋਂ ਧੱਕੇ ਮਾਰੇ ਗਏ, ਜਿਸ ਤੋਂ ਬਾਅਦ ਮਾਹੌਲ ਤਲਖ ਪੂਰਨ ਹੋ ਗਿਆ। ਮੌਕੇ 'ਤੇ ਮੌਜੂਦ ਡੀਐਸਪੀ ਮੌੜ ਕੁਲਦੀਪ ਸਿੰਘ ਬਰਾੜ ਨੇ ਸਾਰੀ ਸਥਿਤੀ ਨੂੰ ਸੰਭਾਲਿਆ ਅਤੇ ਮਾਹੌਲ ਨੂੰ ਵਿਗੜਨ ਤੋਂ ਰੋਕਿਆ।ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨੇ ਵਿਧਾਇਕ 'ਤੇ ਦੋਸ਼ ਲਗਾਇਆ ਕਿ ਵਿਧਾਇਕ ਜਾਣ ਬੁਝ ਕੇ ਉਸ ਦੀ ਬੇਇੱਜ਼ਤੀ ਕਰਨੀ ਚਾਹੁੰਦਾ ਸੀ, ਜਿਸ ਕਾਰਨ ਇਹ ਘਟਨਾਕ੍ਰਮ ਵਾਪਰਿਆ ਹੈ। ਓਧਰ ਜਦ ਵਿਧਾਇਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫੋਨ ਨਹੀ ਚੁੱਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ