ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ
ਮੱਖੂ,(ਫਿਰੋਜ਼ਪੁਰ) 26 ਜਨਵਰੀ (ਕੁਲਵਿੰਦਰ ਸਿੰਘ ਸੰਧੂ)- ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਗਣਤੰਤਰਤਾ ਦਿਵਸ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਕਿਸਾਨ ਸੰਘਰਸ਼ ਕਮੇਟੀ ਪੰਜਾਬ (ਅਰਾਈਆਂ ਵਾਲਾ), ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਆਪਣੇ ਟਰੈਕਟਰ ਲੈ ਕੇ ਅਨਾਜ ਮੰਡੀ ਮੱਖੂ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ ਇਹ ਟਰੈਕਟਰ ਮਾਰਚ ਮੱਖੂ ਦੇ ਬਜ਼ਾਰ ਵਿੱਚੋਂ ਗੁਜਰਦਾ ਹੋਇਆ ਸਬ ਤਹਿਸੀਲ ਮੱਖੂ ਜਾ ਕੇ ਸਮਾਪਤ ਹੋਵੇਗਾ।
;
;
;
;
;
;
;
;