JALANDHAR WEATHER

ਕਿਸਾਨ ਜਥੇਬੰਦੀਆਂ ਨੇ ਤਪਾ ਵਿਖੇ ਕੱਢਿਆ ਟਰੈਕਟਰ ਮਾਰਚ

ਤਪਾ ਮੰਡੀ (ਬਰਨਾਲਾ), 26 ਜਨਵਰੀ (ਪ੍ਰਵੀਨ ਗਰਗ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬਲਾਕ ਸ਼ਹਿਣਾ ਦੀਆਂ ਸਾਰੀਆਂ ਹੀ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ, ਮਜ਼ਦੂਰ, ਮੁਲਾਜ਼ਮ, ਟ੍ਰੇਡ ਤੇ ਜਨਤਕ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਵਜੋਂ ਇਕ ਟਰੈਕਟਰ ਮਾਰਚ ਕੱਢਿਆ, ਜੋ ਤਪਾ ਦੀ ਬਾਹਰਲੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ।ਦਾਣਾ ਮੰਡੀ ਵਿਖੇ ਟਰੈਕਟਰ ਖੜ੍ਹੇ ਕਰਕੇ ਸਟੇਜ ਦੀ ਕਾਰਵਾਈ ਜਗਤਾਰ ਸਿੰਘ ਢਿਲਵਾਂ ਨਿਭਾਈ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵਲੋਂ ਟਰੈਕਟਰ ਮਾਰਚ ਕੱਢਣ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਲਖੀਮਪੁਰ ਖੀਰੀ ਵਿਚ ਤਿੰਨ ਕਿਸਾਨ ਤੇ ਇਕ ਪੱਤਰਕਾਰ ਸ਼ਹੀਦ ਕਰਨ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਪਰਿਵਾਰਾਂ ਦੇ ਇਕ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ, ਬਿਜਲੀ ਬਿੱਲ 2025 ਤੇ ਸੀਡ ਬਿੱਲ 2025 ਰੱਦ ਕਰਨ, ਐਮਐਸਪੀ ਲਾਗੂ ਕਰਨ ਦੀ ਗਰੰਟੀ ਦੇਣ, ਮੁਕਤ ਵਪਾਰ ਸਮਝੌਤਿਆਂ ਵਿਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ, ਕਿਸਾਨ ਆਗੂਆਂ ਤੇ ਕਿਸਾਨਾਂ ਪੱਤਰਕਾਰਾਂ ਬੁੱਧੀਜੀਵੀਆਂ ਸਿਰ ਮੜ੍ਹੇ ਕੇਸ ਰੱਦ ਕੀਤੇ ਕਰਨ, ਜੀ ਰਾਮ ਜੀ ਕਾਨੂੰਨ ਰੱਦ ਕਰਨ ਤੇ ਮਨਰੇਗਾ ਸਕੀਮ ਬਹਾਲ ਕਰਨ, ਕਿਸਾਨਾਂ ਮਜ਼ਦੂਰਾਂ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਚਾਰ ਲੇਬਰ ਕੋਡ ਕਾਨੂੰਨ ਰੱਦ ਕਰਨ,ਹਰੇਕ ਮਹਿਕਮਿਆਂ ਵਿਚ ਮੁਲਾਜ਼ਮ ਦੀ ਠੇਕੇਦਾਰ ਭਰਤੀ ਬੰਦ ਕਰਨ,ਸਰਕਾਰੀ ਭਰਤੀ ਤੁਰੰਤ ਲਾਗੂ ਕਰਨ ਆਦਿ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਆਖਿਆ ਕਿ ਅਗਰ ਸਰਕਾਰਾਂ ਨੇ ਉਪਰੋਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਦੀਆਂ ਸੰਘਰਸ਼ ਤੇ ਜੁਝਾਰੂ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ