ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਚੋਗਾਵਾਂ (ਅੰਮ੍ਰਿਤਸਰ), 26 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ਾਲ ਨਗਰ ਕੀਰਤਨ ਸਮੂਹ ਨਗਰ ਦੇ ਸਹਿਯੋਗ ਨਾਲ ਸਜਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ। ਉਪਰੰਤ ਫੁੱਲਾਂ ਨਾਲ ਸਜੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ: ਬੂਆ ਸਿੰਘ ਮਲਕੀਤ ਸਿੰਘ ਅਤੇ ਜਗਜੀਤ ਸਿੰਘ ਦੇ ਡੇਰਿਆਂ ਤੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਅਨੇਕਾਂ ਤਰ੍ਹਾਂ ਦੇ ਲੰਗਰ ਅਤੁੱਟ ਵਰਤੇ। ਇਸ ਮੌਕੇ ਬਾਬਾ ਜੋਗਿੰਦਰ ਸਿੰਘ ਲੋਪੋਕੇ, ਸਰਪੰਚ ਅੰਗਰੇਜ ਸਿੰਘ, ਰੇਸ਼ਮ ਸਿੰਘ, ਬਾਬਾ ਪੱਪੂ ਅਨੰਦਪੁਰੀਆ, ਸਰਪੰਚ ਸੁਖਦੀਪ ਸਿੰਘ ਔਲਖ ਵੈਰੋਕੇ, ਬਿਕਰਮਜੀਤ ਔਲਖ ਵੈਰੋਕੇ, ਬਾਵਾ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਸਰਬਜੀਤ ਸਿੰਘ ਜਰਮਨ,ਦਵਿੰਦਰ ਸਿੰਘ ਲਾਲੀ, ਸੁੱਚਾ ਸਿੰਘ, ਜੁਝਾਰ ਸਿੰਘ, ਦਵਿੰਦਰ ਸਿੰਘ ਖੰਨਾ ਆਦਿ ਸੰਗਤਾਂ ਹਾਜ਼ਰ ਸਨ।
;
;
;
;
;
;
;
;