JALANDHAR WEATHER

ਗਣਤੰਤਰ ਦਿਵਸ ਮੌਕੇ ਬੀਕੇਯੂ ਉਗਰਾਹਾਂ ਵਲੋਂ ਟਰੈਕਟਰ ਮਾਰਚ

ਦਿੜ੍ਹਬਾ ਮੰਡੀ 26 ਜਨਵਰੀ (ਜਸਵੀਰ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਪੂਰੇ ਭਾਰਤ ਵਿਚ ਬਲਾਕ ਪੱਧਰ ਉਤੇ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬੇ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ, ਜ਼ਿਲਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਨੇ ਦੱਸਿਆ ਕਿ 2020-21 ਵਿਚ ਜੋ ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸੀ, ਕਿਸਾਨਾਂ ਮਜ਼ਦੂਰਾਂ ਨੇ ਇਕ ਸਾਲ ਦਿੱਲੀ ਦੇ ਬਾਰਡਰਾਂ ਉਤੇ ਧਰਨੇ ਲਾ ਕੇ ਇਹ ਕਾਨੂੰਨ ਰੱਦ ਕਰਵਾਏ ਸੀ ਅਤੇ ਕੁਝ ਮੰਗਾਂ ਕੇਂਦਰ ਸਰਕਾਰ ਨੇ ਲਿਖਤੀ ਤੌਰ ਉਤੇ ਮੰਨੀਆਂ ਸਨ, ਜਿਸ ਵਿਚ ਐਮਐਸਪੀ ਗਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮਾਫੀ, ਮੋਰਚੇ ਦੌਰਾਨ ਕਿਸਾਨਾਂ ਤੇ ਦਰਜ ਕੀਤੇ ਪਰਚੇ ਰੱਦ ਕਰਨਾ ਅਤੇ ਲਖੀਮਪੁਰ ਖੀਰੀ ਵਿਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਗੱਡੀ ਥੱਲੇ ਕੁਚਲਣ ਵਾਲੇ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਬੇਟੇ ਨੂੰ ਮਿਸਾਲੀ ਸਜ਼ਾ ਦੇਣ ਦਾ ਲਿਖਤੀ ਵਾਅਦਾ ਕੀਤਾ ਸੀ, ਜਿਸ ਤੋਂ ਕੇਂਦਰ ਸਰਕਾਰ ਪੂਰੀ ਤਰ੍ਹਾਂ ਮੁੱਕਰ ਚੁੱਕੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ