JALANDHAR WEATHER

ਸੁਨਾਮ 'ਚ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਟਰੈਕਟਰ ਝੰਡਾ ਮਾਰਚ

ਸੁਨਾਮ ਊਧਮ ਸਿੰਘ ਵਾਲਾ, 26 ਜਨਵਰੀ  (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਨਵੀਂ ਅਨਾਜ ਮੰਡੀ ਵਿਚ ਇਕੱਠੇ ਹੋਣ ਉਪਰੰਤ ਸ਼ਹਿਰ 'ਚ ਸੈਂਕੜੇ ਟਰੈਕਟਰ ਲੈ ਕੇ ਝੰਡਾ ਮਾਰਚ ਕੀਤਾ ਗਿਆ। ਅੱਜ ਦੇ ਝੰਡਾ ਮਾਰਚ ਦੀ ਅਗਵਾਈ ਬਲਾਕ ਸਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੇ ਡਕੌਂਦਾ ਗਰੁੱਪ ਦੇ ਪ੍ਰਧਾਨ ਬਿੰਦਰਪਾਲ ਛਾਜਲੀ ਵਲੋਂ ਕੀਤੀ ਗਈÍ ਇਸ ਸਮੇਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਝੰਡਾ ਮਾਰਚ ਬਿਜਲੀ ਐਕਟ 2025, ਸੀਡ ਬੀਜ ਬਿੱਲ, ਲੇਬਰ ਕੋਡ ਬਿੱਲ,ਵਿਕਸਤ ਭਾਰਤ ਜੀ ਰਾਮ ਜੀ ਜਿਹੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕੀਤਾ ਗਿਆ।

ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਪਾਲ ਸਿੰਘ ਦੌਲਾ ਸਿੰਘ ਵਾਲਾ, ਯਾਦਵਿੰਦਰ ਸਿੰਘ ਚੱਠੇ ਨੱਕਟੇ, ਬਿੰਦਰਪਾਲ  ਛਾਜਲੀ, ਲਾਲੀ ਦੋਲਾ ਸਿੰਘ ਵਾਲਾ , ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ, ਰਣਦੀਪ ਕੌਰ ਰਟੋਲਾਂ ਅਤੇ ਚਰਨਜੀਤ ਕੌਰ ਜਖੇਪਲ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ