ਸਬ ਡਵੀਜ਼ਨ ਮਹਿਲ ਕਲਾਂ 'ਚ 77 ਵਾਂ ਗਣਤੰਤਰ ਦਿਵਸ ਮਨਾਇਆ
ਮਹਿਲ ਕਲਾਂ, 26 ਜਨਵਰੀ (ਅਵਤਾਰ ਸਿੰਘ ਅਣਖੀ)-ਸਬ ਡਿਵੀਜ਼ਨ ਮਹਿਲ ਕਲਾਂ 'ਚ 77 ਵਾਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਰਾਸ਼ਟਰੀ ਗਾä ਉਪਰੰਤ ਸਮਾਗਮ ਦੀ ਸ਼ੁਰੂਆਤ ਹੋਈ। ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿÁ» ਕਿਹਾ ਕਿ ਗਣਤੰਤਰ ਦੀ ਰੱਖਿਆ ਲਈ ਦੇਸ਼ ਦੇ ਅਣ ਗਿਣਤ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਉਨ੍ਹਾਂ ਸਮੂਹ ਨੌਜਵਾਨ ਵਰਗ ਨੂੰ ਇਕਜੁੱਟ ਹੋ ਕੇ ਸਮਾਜਿਕ ਅਲਾਮਤਾਂ ਦੇ ਖਾਤਮੇ, ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ। ਐਸ.ਡੀ.ਐਮ. ਸਿੱਧੂ ਦੀ ਅਗਵਾਈ ਹੇਠ ਆਜ਼ਾਦੀ ਲਈ ਆਪਾ ਵਾਰ ਗਏ ਦੇਸ਼ ਭਗਤ, ਮਹਾਨ ਸ਼ਹੀਦਾਂ ਦੇ ਪਰਿਵਾਰਾਂ, ਹੋਣਹਾਰ ਵਿਦਿਆਰਥੀਆਂ, ਵੱਖ-ਵੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਰਵਿੰਦਰ ਸਿੰਘ, ਡੀ ਐਸ ਪੀ ਜਸਪਾਲ ਸਿੰਘ ਧਾਲੀਵਾਲ, ਐਸ ਐਮ ਓ ਡਾ: ਗੁਰਤੇਜਿੰਦਰ ਕੌਰ, ਚੇਅਰਮੈਨ ਸੁਖਵਿੰਦਰ ਦਾਸ ਕੁਰੜ ਆਦਿ ਤੋਂ ਇਲਾਵਾ ਗ੍ਰਾਮ ਪੰਚਾਇਤਾਂ, ਯੂਥ ਕਲੱਬ, ਆਪ ਆਗੂ ਹਾਜ਼ਰ ਸਨ।
;
;
;
;
;
;
;
;