ਢਿੱਲਵਾਂ ਪੁਲਿਸ ਨੂੰ ਮਿਲੀ ਅਣਪਛਾਤੀ ਲਾ.ਸ਼
ਢਿੱਲਵਾਂ, 26 ਜਨਵਰੀ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)- ਢਿੱਲਵਾਂ ਪੁਲਿਸ ਨੂੰ ਅੱਜ ਸਵੇਰੇ ਇਕ ਅਣਪਛਾਤੀ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿੱਲਵਾਂ ਦੇ ਮੁਖੀ ਦਲਵਿੰਦਰਵੀਰ ਸਿੰਘ ਅਤੇ ਐਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਫੋਨ ਆਇਆ ਕਿ ਢਿੱਲਵਾਂ ਜੀ. ਟੀ. ਰੋਡ ਪਿੰਡ ਗਾਜੀ ਗਡਾਣਾ ਲਾਗੇ ਸੁਭਾਨਪੁਰ ਤੋਂ ਅੰਮ੍ਰਿਤਸਰ ਰੋਡ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਪੁਲਿਸ ਪਾਰਟੀ ਜਦੋਂ ਮੌਕੇ ’ਤੇ ਪਹੁੰਚੀ ਤਾਂ ਦੇਖਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 50 ਤੋਂ 60 ਸਾਲ ਅਤੇ ਦੇਖਣ ਨੂੰ ਪ੍ਰਵਾਸੀ ਮਜ਼ਦੂਰ ਲੱਗਦਾ ਸੀ, ਉਸ ਪਾਸੋਂ ਕੋਈ ਪਛਾਣ ਪੱਤਰ ਨਹੀਂ ਮਿਲ਼ਿਆ। ਪੁਲਿਸ ਨੇ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰੱਖਵਾ ਦਿੱਤਾ ਹੈ।
;
;
;
;
;
;
;
;