ਆਪਣੇ ਹੱਕਾਂ ਲਈ ਅੱਜ ਵੀ ਲੜ ਰਿਹੈ ਪੰਜਾਬ- ਮੁੱਖ ਮੰਤਰੀ
ਹੁਸ਼ਿਆਰਪੁਰ, 26 ਜਨਵਰੀ- ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਵੇਲੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਉਨ੍ਹਾਂ ਕਿਹਾ ਕਿ ‘ਮੈਨੂੰ ਇਹ ਕਹਿੰਦੇ ਹੋਏ ਦੁੱਖ ਹੋ ਰਿਹਾ ਹੈ ਕਿ ਵੱਧ ਤੋਂ ਵੱਧ ਕੁਰਬਾਨੀਆਂ ਕਰਨ ਦੇ ਬਾਵਜੂਦ, ਸਾਡੇ ਸੂਬੇ ਨਾਲ ਲਗਾਤਾਰ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਵੀ ਆਪਣੇ ਹੱਕਾਂ ਲਈ ਲੜਨਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਮਨਰੇਗਾ ਅਤੇ ਪੇਂਡੂ ਵਿਕਾਸ ਫੰਡਾਂ ਦੇ ਬਕਾਇਆ ਮੁੱਦੇ ’ਤੇ ਕੇਂਦਰ ਦੀ ਆਲੋਚਨਾ ਕੀਤੀ।
;
;
;
;
;
;
;
;