ਜ਼ਿਲਾ ਪੁਲਿਸ ਮੁਖੀ ਤੇ ਡੀਸੀ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਨਾਭਾ, 26 ਜਨਵਰੀ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਸਿੰਘ ਵਾਲੀਆ ਅਤੇ ਏਡੀਸੀ ਡਾਕਟਰ ਇਸਮਤ ਵਿਜੇ ਸਿੰਘ ਵਲੋਂ ਪਿਛਲੀ ਦੇਰ ਸ਼ਾਮ ਕੁਝ ਨੌਜਵਾਨਾਂ ਵਲੋਂ ਕਤਲ ਕੀਤੇ ਗਏ ਪੁਲਿਸ ਦੇ ਹੌਲਦਾਰ ਅਮਨਦੀਪ ਸਿੰਘ ਦੇ ਪਰਿਵਾਰ ਨਾਲ ਨਾਲ ਦੁੱਖ ਸਾਂਝਾ ਕੀਤਾ ਗਿਆ ਤੇ ਪਰਿਵਾਰ ਨੂੰ ਵਿਸ਼ਵਾਸ ਦੁਲਾਇਆ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨਾਂ ਦੇ ਸਟਾਫ ਦੇ ਮੁਲਾਜ਼ਮ ਦੀ ਜਿਸ ਤਰ੍ਹਾਂ ਹੱਤਿਆ ਕੀਤੀ ਗਈ ਹੈ, ਉਸ ਨੂੰ ਲੈ ਕੇ ਪੰਜਾਬ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ’ਚ ਪੁਲਿਸ ਵਲੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਗ੍ਰਿਫਤਾਰੀ ਵੀ ਜਲਦ ਹੋ ਜਾਵੇਗੀ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਉਨਾਂ ਵਲੋਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਫਾਸਟ ਟਰੈਕ ਅਦਾਲਤ ’ਚ ਕੇਸ ਰਾਹੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਮ੍ਰਿਤਕ ਹੌਲਦਾਰ ਅਮਨਦੀਪ ਸਿੰਘ ਬਹੁਤ ਹੀ ਇਮਾਨਦਾਰ ਤੇ ਮਿਹਨਤੀ ਮੁਲਾਜ਼ਮ ਸੀ, ਜਿਸ ਕਰਕੇ ਜਿੱਥੇ ਪਰਿਵਾਰ ਨੂੰ ਅਮਨਦੀਪ ਦੇ ਜਾਣ ਦਾ ਦੁੱਖ ਹੋਇਆ, ਉੱਥੇ ਪੁਲਿਸ ਵਿਭਾਗ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ, ਮਾਨ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਐਸਪੀ (ਡੀ) ਗੁਰਬੰਸ ਸਿੰਘ ਬੈਂਸ ਐਸਪੀ (ਐਚ) ਜਸਬੀਰ ਸਿੰਘ, ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ, ਥਾਣਾ ਸਦਰ ਮੁਖੀ ਜਸਵਿੰਦਰ ਸਿੰਘ ਖੋਖਰ, ਥਾਣਾ ਕੋਤਵਾਲੀ ਮੁਖੀ ਸੌਰਵ ਸੱਭਰਵਾਲ ਆਦਿ ਮੌਜੂਦ ਸਨ।
;
;
;
;
;
;
;
;