JALANDHAR WEATHER

ਸ਼੍ਰੋਮਣੀ ਨਾਟਕਕਾਰ ਜਤਿੰਦਰ ਬਰਾੜ ਨੂੰ ਵੱਡੀ ਗਿਣਤੀ ’ਚ ਰੰਗਕਰਮੀਆਂ, ਸਾਹਿਤਕਾਰਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਜਾਬੀ ਨਾਟਕਕਾਰ ਅਤੇ ਪੰਜਾਬ ਪਾਠਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਜੋ ਕੁਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੱਜ ਨਾਨਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਨੇੜੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਰੰਗਕਰਮੀ, ਨਾਟਕਕਾਰ, ਸਾਹਿਤਕਾਰ ਕਲਾ ਪ੍ਰੇਮੀ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਜਤਿੰਦਰ ਬਰਾੜ ਦਾ 81 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ।

ਅੱਜ ਅੰਤਿਮ ਸਸਕਾਰ ਮੌਕੇ ਡਾ. ਕੁਲਬੀਰ ਸਿੰਘ ਸੂਰੀ, ਸਾਬਕਾ ਸਫੀਰ ਨਵਦੀਪ ਸਿੰਘ ਸੂਰੀ, ਡਾਕਟਰ ਹਿਰਦੇਪਾਲ ਸਿੰਘ, ਸਟੀਲ ਕੁਮਾਰ ਰਾਣਾ, ਬਲਵੰਤ ਸਿੰਘ ਏਜੀਐਮ, ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਫਿਲਮ ਕਲਾਕਾਰ ਮਹਾਵੀਰ ਸਿੰਘ ਭੁੱਲਰ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਨਾਟਕਕਾਰ ਜਗਦੀਸ਼ ਸਚਦੇਵਾ, ਰਮੇਸ਼ ਯਾਦਵ, ਹਰਿੰਦਰ ਸੋਹਲ, ਹਰਦੀਪ ਗਿੱਲ, ਡਾਕਟਰ ਅਰਵਿੰਦਰ ਸਿੰਘ ਚਮਕ, ਤਰਕਸ਼ੀਲ ਆਗੂ ਸੁਮੀਤ ਸਿੰਘ, ਨਵਤੇਜ ਸੰਧੂ, ਨਰਿੰਦਰ ਸਾਂਘੀ, ਹਰਮੀਤ ਸਾਂਘੀ, ਮਨਦੀਪ ਘਈ, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਤਜਿੰਦਰ ਪਾਲ ਸਿੰਘ ਸੂਚਨਾ ਕੇਂਦਰ ਸ਼੍ਰੋਮਣੀ ਕਮੇਟੀ ਸਮੇਤ ਹੋਰ ਰੰਗਕਰਮੀ ਅਤੇ ਨਾਟ ਪ੍ਰੇਮੀ ਹਾਜ਼ਰ ਸਨ। ਅੰਤਿਮ ਸਸਕਾਰ ਮੌਕੇ ਪੁੱਜੇ ਕਲਾਕਾਰਾਂ, ਸਹਿਤਕਾਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਸਵਰਗੀ ਜਤਿੰਦਰ ਬਰਾੜ ਦੇ ਬੇਟਿਆਂ ਵਲੋਂ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ