JALANDHAR WEATHER

ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨਾਂ ਨੇ ਵੱਖ-ਵੱਖ ਪਿੰਡਾਂ ਵਿਚਦੀ ਕੱਢਿਆ ਟਰੈਕਟਰ ਮਾਰਚ

ਓਠੀਆਂ/ ਅੰਮ੍ਰਿਤਸਰ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਸੰਯੁਕਤ ਕਿਸਾਨ ਮੋਰਚੇ ਸੱਦੇ ਉਤੇ ਅੱਜ 26 ਜਨਵਰੀ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਕਸਬਾ ਓਠਿਆ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਖਜ਼ਾਨਚੀ ਕਿਸਾਨ ਆਗੂ ਮੇਜਰ ਸਿੰਘ ਕੜਿਆਲ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ ਜੋ ਕੇ ਵੱਖ ਵੱਖ ਪਿੰਡਾਂ ਓਠੀਆ, ਜੋਸ਼ ਮੁਹਾਰ, ਉਮਰਪੁਰਾ, ਛੀਨਾ ਕਰਮ ਸਿੰਘ, ਈਸਾਪੁਰ, ਬੋਹਲੀਆਂ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਤੇ ਅੱਡਾ ਮਹਿਲ ਬੁਖਾਰੀ ਤੋਂ ਅੰਮ੍ਰਿਤਸਰ ਨੂੰ ਰਵਾਨਾ ਹੋਇਆ। ਟਰੈਕਟਰ ਮਾਰਚ ਵਿਚ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਜੋ ਕਿਸਾਨਾਂ ਦੇ ਮੁੱਦਿਆਂ ਦੇ ਬਿਜਲੀ ਸੋਧ ਬਿੱਲ ਅਤੇ ਹੋਰ ਮੰਗਾਂ ਤੋਂ ਜੋ ਸਰਕਾਰ ਪਾਸਾ ਵੱਟ ਰਹੀ ਹੈ,  ਸਰਕਾਰ ਦੇ ਇਸ ਫੈਸਲੇ ਨੂੰ ਕਿਸੇ ਕੀਮਤ ਉਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ