ਸੱਤਿਆ ਭਾਰਤੀ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ
ਚੋਗਾਵਾਂ, ਅੰਮ੍ਰਿਤਸਰ 26 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਸੱਤਿਆ ਭਾਰਤੀ ਸਕੂਲ ਪਿੰਡ ਚੱਕ ਮਿਸ਼ਰੀ ਖਾਂ ਵਿਖੇ 77ਵਾਂ ਗਣਤੰਤਰ ਦਿਵਸ ਸਕੂਲ ਦੀ ਮੁੱਖ ਅਧਿਆਪਕ ਨਵਦੀਪ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਸਰਪੰਚ ਅੰਗਰੇਜ ਸਿੰਘ ਪਹੁੰਚੇ। ਉਨ੍ਹਾਂ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਡਾਂਸ ਅਤੇ ਸਕਿੱਟਾਂ ਪੇਸ਼ ਕੀਤੀਆਂ। ਇਸ ਮੌਕੇ ਸਰਪੰਚ ਅੰਗਰੇਜ਼ ਸਿੰਘ ਤੇ ਮੁੱਖ ਅਧਿਆਪਕ ਨਵਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦਾ ਵਿਸ਼ਾਲ ਸੰਵਿਧਾਨ ਸਾਡੇ ਦੇਸ਼ ਦੇ ਮਹਾਨ ਪੁਰਖ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਦੇਣ ਹੈ। ਭਾਰਤੀ ਸੰਵਿਧਾਨ ਦੇਸ਼ ਦੇ ਸਭ ਨਾਗਰਿਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮਾਨ ਅਧਿਕਾਰ ਤੇ ਆਜ਼ਾਦੀ ਪ੍ਰਦਾਨ ਕਰਦਾ ਹੈ। ਅੰਤ ਵਿਚ ਉਨ੍ਹਾਂ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਂਸ਼ੀ ਰਾਮ, ਰੋਸ਼ਨ ਸ਼ਾਹ, ਬਲਵਿੰਦਰ ਸਿੰਘ ਮੈਂਬਰ, ਜਗਦੀਸ਼ ਸਿੰਘ ਫੌਜੀ ਮੈਂਬਰ, ਮੇਹਰ ਸਿੰਘ ਮੈਂਬਰ ਟਹਿਲ ਸਿੰਘ ਮੈਂਬਰ ਸਮੇਤ ਸਕੂਲ ਸਟਾਫ ਆਦਿ ਹਾਜ਼ਰ ਸਨ।
;
;
;
;
;
;
;
;