ਚਰਨਜੀਤ ਸਿੰਘ ਆਹਲੂਵਾਲੀਆ ਸਰਬਸੰਮਤੀ ਨਾਲ ਆਹਲੂਵਾਲੀਆ ਸਭਾ ਦੇ ਪ੍ਰਧਾਨ ਚੁਣੇ ਗਏ
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)- ਆਹਲੂਵਾਲੀਆ ਸਭਾ ਰਜਿਸਟਰਡ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ’ਚ ਸਭਾ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਚਰਨਜੀਤ ਸਿੰਘ ਆਹਲੂਵਾਲੀਆ ਨੂੰ ਪ੍ਰਧਾਨ ਚੁਣਿਆ ਗਿਆ ਤੇ ਉਨ੍ਹਾਂ ਨੂੰ ਕਮੇਟੀ ਦੇ ਮੈਂਬਰਾਂ ਦੀ ਚੋਣ ਦਾ ਅਧਿਕਾਰ ਦਿੱਤਾ ਗਿਆ।
ਇਸ ਮੌਕੇ ਨਵਨਿਯੁਕਤ ਪ੍ਰਧਾਨ ਚਰਨਜੀਤ ਸਿੰਘ ਆਹਲੂਵਾਲੀਆ ਨੇ ਉਨ੍ਹਾਂ ਨੂੰ ਪ੍ਰਧਾਨ ਚੁਣੇ ਜਾਣ 'ਤੇ ਸਮੂਹ ਆਹਲੂਵਾਲੀਆ ਬਰਾਦਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਹਲੂਵਾਲੀਆ ਬਰਾਦਰੀ ਦੀ ਮਜ਼ਬੂਤੀ ਤੇ ਤਰੱਕੀ ਲਈ ਸਭ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਜੋ ਉਨ੍ਹਾਂ 'ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਹਰਜੀਤ ਸਿੰਘ ਵਾਲੀਆ ਤੇ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਨੇ ਕਿਹਾ ਕਿ ਸਾਨੂੰ ਅਜਿਹੀਆਂ ਮੀਟਿੰਗਾਂ ’ਚ ਵਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਸਮਾਜ ਸੇਵੀ ਕੰਮਾਂ ਅਤੇ ਬਰਾਦਰੀ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾ ਸਕੀਏ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਪੂਰਥਲਾ ’ਚ ਨਵਾਬ ਜੱਸਾ ਸਿੰਘ ਆਹੂਲਾਵਾਲੀਆ ਦੀ ਯਾਦ ’ਚ ਇਕ ਬੁੱਤ, ਪਾਰਕ ਜਾਂ ਚੌਕ ਬਣਾ ਕੇ ਉਨ੍ਹਾਂ ਦੀ ਯਾਦਗਾਰ ਸਥਾਪਿਤ ਕੀਤੀ ਜਾਵੇ।
ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਆਹਲੂਵਾਲੀਆ, ਸਤਨਾਮ ਸਿੰਘ ਵਾਲੀਆ, ਆਕਾਸ਼ਦੀਪ ਸਿੰਘ ਵਾਲੀਆ, ਤਜਿੰਦਰ ਸਿੰਘ ਵਾਲੀਆ, ਸੁਰਿੰਦਰਜੀਤ ਸਿੰਘ ਵਾਲੀਆ, ਰਾਜਬੀਰ ਸਿੰਘ ਵਾਲੀਆ, ਤਜਿੰਦਰਪਾਲ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਵਾਲੀਆ, ਜਗਤਾਰ ਸਿੰਘ ਵਾਲੀਆ ਹਾਜ਼ਰ ਸਨ।
;
;
;
;
;
;
;
;