ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਰਾਜਪੁਰਾ 26 ਜਨਵਰੀ (ਰਣਜੀਤ ਸਿੰਘ)- ਨੇੜਲੇ ਪਿੰਡ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਮਦਨਪੁਰ ਚਲਹੇੜੀ ਵਿਖੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੀ ਦੇਖ ਦੇਖ ਹੇਠ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਨਗਰ ਕੀਰਤਨ ਦਾ ਥਾਂ ਥਾਂ ਉਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ।
;
;
;
;
;
;
;
;