ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
ਸਮਰਾਲਾ, 26 ਜਨਵਰੀ (ਕੁਲਵਿੰਦਰ ਸਿੰਘ)- ਅੱਜ ਸੰਯੁਕਤ ਮੋਰਚੇ ਵਲੋਂ ਸਮਰਾਲਾ ਦੇ ਮਾਲਵਾ ਕਾਲਜ ਬੋਂਦਲੀ ਤੋਂ ਲੈ ਕੇ ਐਸ. ਡੀ. ਐਮ. ਦਫਤਰ ਤੱਕ ਕੇਂਦਰ ਸਰਕਾਰ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ। ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਵਿਸ਼ੇਸ਼ ਰੂਪ ਵਿਚ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਮਨਰੇਗਾ ਕਾਨੂੰਨ ਦੇ ਫੇਰਬਦਲ ਨੂੰ ਲੈ ਕੇ ਇਹ ਰੋਸ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਰਪੋਰੇਟ ਦੇ ਹੱਥਾਂ ਵਿਚ ਸਾਰਾ ਕੁਝ ਦੇ ਰਹੀ ਹੈ, ਜਿਸਦਾ ਕਿ ਐਸ.ਕੇ.ਐਮ. ਵਿਰੋਧ ਕਰ ਰਹੀ ਹੈ।
;
;
;
;
;
;
;
;