JALANDHAR WEATHER

ਹਲਕਾ ਮਹਿਲ ਕਲਾਂ 'ਚ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਮਾਰਚ

ਮਹਿਲ ਕਲਾਂ, 26 ਜਨਵਰੀ (ਅਵਤਾਰ ਸਿੰਘ ਅਣਖੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਅੱਜ ਹਲਕਾ ਮਹਿਲ ਕਲਾਂ (ਬਰਨਾਲਾ) ਦੇ ਪਿੰਡਾਂ ਅੰਦਰ ਟਰੈਕਟਰ ਮਾਰਚ ਕਰਕੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਲੋਕ ਮਾਰੂ ਹਮਲੇ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਭਾਕਿਯੂ ਡਕੌਂਦਾ-ਧਨੇਰ, ਭਾਕਿਯੂ ਉਗਰਾਹਾਂ, ਭਾਕਿਯੂ ਕਾਦੀਆਂ, ਭਾਕਿਯੂ ਕ੍ਰਾਂਤੀਕਾਰੀ, ਭਾਕਿਯੂ ਡਕੌਂਦਾ ਬੁਰਜ ਗਿੱਲ ਆਦਿ ਕਿਸਾਨ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਨੇ ਪੂਰੇ ਜੋਸ਼ ਖਰੋਸ਼ ਨਾਲ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਮਾਰੂ ਫੈਸਲੇ ਤੁਰੰਤ ਵਾਪਸ ਲੈ ਕੇ ਭਖਦੀਆ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਸਾਂਝੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ