JALANDHAR WEATHER

ਰਾਤ ਸਮੇਂ ਰੇਲਵੇ ਸਟੇਸ਼ਨ ਦੀ ਅਚਾਨਕ ਚੈਕਿੰਗ, ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਲਈ ਤਲਾਸ਼ੀ

ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ) ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨੁਕੇਲ ਕੱਸਣ ਦੇ ਮੱਦੇਨਜ਼ਰ ਡੀਐਸਪੀ ਰਾਜਵੀਰ ਸਿੰਘ ਵਲੋਂ ਰਾਤ ਸਮੇਂ ਰੇਲਵੇ ਸਟੇਸ਼ਨ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਥਾਣਾ ਮੁਖੀ ਗੁਰਜੰਟ ਸਿੰਘ ਸਮੇਤ ਪੁਲਿਸ ਫੋਰਸ ਵੀ ਮੌਜੂਦ ਰਹੀ। ਚੈਕਿੰਗ ਦੌਰਾਨ ਡੀਐਸਪੀ ਰਾਜਵੀਰ ਸਿੰਘ ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਟਿਕਟ ਘਰ, ਉਡੀਕ ਘਰ, ਫੁੱਟਓਵਰ ਬ੍ਰਿਜ ਅਤੇ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਰੇਲਗੱਡੀਆਂ ਵਿਚ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਵੀ ਤਲਾਸ਼ੀ ਲਈ ਗਈ।

ਡੀਐਸਪੀ ਰਾਜਵੀਰ ਸਿੰਘ ਨੇ ਡਿਊਟੀ ’ਤੇ ਤੈਨਾਤ ਪੁਲਿਸ ਕਰਮਚਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਰਾਤ ਸਮੇਂ ਖਾਸ ਤੌਰ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰੇਲਵੇ ਸਟੇਸ਼ਨ ਵਰਗੀਆਂ ਭੀੜ-ਭਾੜ ਵਾਲੀਆਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਹੋਣੇ ਬਹੁਤ ਜ਼ਰੂਰੀ ਹਨ। ਇਸ ਮੌਕੇ ਡੀਐਸਪੀ ਰਾਜਵੀਰ ਸਿੰਘ ਨੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸਮਾਨ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਨਤਾ ਦੀ ਸਹਿਯੋਗ ਨਾਲ ਹੀ ਅਪਰਾਧ ’ਤੇ ਕਾਬੂ ਪਾਇਆ ਜਾ ਸਕਦਾ ਹੈ।
ਰੇਲਵੇ ਸਟੇਸ਼ਨ ’ਤੇ ਕੀਤੀ ਗਈ ਇਸ ਚੈਕਿੰਗ ਨਾਲ ਯਾਤਰੀਆਂ ਵਿਚ ਸੁਰੱਖਿਆ ਦਾ ਅਹਿਸਾਸ ਬਣਿਆ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ