ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਈਆਂ
ਸੁਲਤਾਨਪੁਰ ਲੋਧੀ 26 ਜਨਵਰੀ,(ਲਾਡੀ, ਹੈਪੀ, ਥਿੰਦ )- ਦੇਸ਼ 77ਵਾਂ ਗਣਤੰਤਰ ਦਿਵਸ ਖੁਸ਼ੀ ਅਤੇ ਗੌਰਵ ਨਾਲ ਮਨਾ ਰਿਹਾ ਹੈ, ਓਥੇ ਹੀ ਦੇਸ਼ ਦਾ ਅੰਨਦਾਤਾ ਕਿਸਾਨ ਹਤਾਸ਼ ਅਤੇ ਪਰੇਸ਼ਾਨ ਹੋ ਕੇ ਸੜਕਾਂ ’ਤੇ ਉਤਰ ਆਇਆ ਹੈ। ਇਕ ਪਾਸੇ ਤਿਰੰਗਾ ਲਹਿਰਾ ਰਿਹਾ ਹੈ ਅਤੇ ਦੇਸ਼ ਭਰ ਵਿਚ ਜਸ਼ਨ ਮਨਾਏ ਜਾ ਰਹੇ ਹਨ, ਪਰ ਦੂਜੇ ਪਾਸੇ ਕਿਸਾਨ ਆਪਣੇ ਹੱਕਾਂ ਅਤੇ ਵਜੂਦ ਦੀ ਲੜਾਈ ਲੜਦਾ ਹੋਇਆ ਸਰਕਾਰੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਜਨਵਰੀ ਨੂੰ ਨਿੱਜੀਕਰਨ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਭਰ ਵਿਚ ਜਨਤਕ ਟਰੈਕਟਰ ਮਾਰਚ ਕੱਢਿਆ ਗਿਆ। ਇਸੇ ਤਹਿਤ ਸੁਲਤਾਨਪੁਰ ਲੋਧੀ ਵਿਖੇ ਵੀ ਸੈਂਕੜੇ ਟਰੈਕਟਰਾਂ ਅਤੇ ਵਾਹਨਾਂ ਨਾਲ ਸ਼ਾਂਤਮਈ ਟਰੈਕਟਰ ਮਾਰਚ ਕਰਕੇ ਕਿਸਾਨਾਂ ਨੇ ਆਪਣੀਆਂ ਹੱਕੀ ਮੰਗਾਂ ਸਰਕਾਰ ਤੱਕ ਪਹੁੰਚਾਈਆਂ।
;
;
;
;
;
;
;
;