ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਬੂ ਕੀਤੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਨੂੰ ਅੰਮ੍ਰਿਤਸਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ ਤੇ ਜਾਣਕਾਰੀ ਅਨੁਸਾਰ ਇਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਅਤੇ ਪ੍ਰਿਤਪਾਲ ਕੌਰ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਠਹਿਰੇ ਹੋਏ ਸਨ। ਇਨ੍ਹਾਂ ਦੋਵਾਂ ਨੂੰ 2024 ਦੀ ਐਫ. ਆਈ.ਆਰ. ਦੇ ਮਾਮਲੇ ਵਿਚ ਹਿਰਾਸਤ ’ਚ ਲਿਆ ਗਿਆ ਹੈ, ਜਿਸ ਵਿਚ ਪਿੰਡ ਉਦੇਕਰਨ ਦੇ ਇਕ ਵਾਸੀ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੇ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਉਸ ਨੂੰ ਇਕ ਵਿਦੇਸ਼ੀ ਮੋਬਾਇਲ ਨੰਬਰ ’ਤੋਂ ਕਾਲ ਆਈ ਹੈ, ਜਿਸ ਵਿਚ 50 ਲੱਖ ਰੁਪਏ ਫਿਰੌਤੀ ਦੇਣ ਦੀ ਮੰਗ ਕੀਤੀ ਗਈ ਸੀ। ਇਸ ਮਗਰੋਂ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿਚ ਹੀ ਗੋਲਡੀ ਬਰਾੜ ਦੇ ਮਾਪਿਆਂ ਦੀ ਗ੍ਰਿਫਤਾਰੀ ਹੋਈ ਹੈ।
;
;
;
;
;
;
;
;