JALANDHAR WEATHER

ਸਨੌਰ ’ਚ 10 ਮਿੰਟ ਤੱਕ ਹੋਈ ਤੇਜ਼ ਗੜ੍ਹੇਮਾਰੀ, ਅਚਾਨਕ ਬਦਲਿਆ ਮੌਸਮ

ਸਨੌਰ (ਪਟਿਆਲਾ), 27 ਜਨਵਰੀ (ਗੀਤਵਿੰਦਰ ਸਿੰਘ ਸੋਖਲ)- ਸਨੌਰ ਅਤੇ ਨੇੜਲੇ ਇਲਾਕਿਆਂ ਵਿਚ ਅਚਾਨਕ ਮੌਸਮ ਨੇ ਕਰਵਟ ਲੈਂਦੇ ਹੋਏ ਤੇਜ਼ ਗੜੇਮਾਰੀ ਦਾ ਰੂਪ ਧਾਰ ਲਿਆ। ਦਿਨ ਦੇ ਸਮੇਂ ਅਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਥੋੜ੍ਹੀ ਦੇਰ ਬਾਅਦ ਮੀਂਹ ਦੇ ਨਾਲ ਗੜੇ ਪੈਣੇ ਸ਼ੁਰੂ ਹੋ ਗਏ। ਲਗਭਗ 10 ਮਿੰਟ ਤੱਕ ਚੱਲੀ ਇਸ ਗੜ੍ਹੇਮਾਰੀ ਨੇ ਇਲਾਕੇ ਵਿਚ ਹੜਕੰਪ ਮਚਾ ਦਿੱਤਾ। ਗੜੇ ਕਾਫ਼ੀ ਵੱਡੇ ਆਕਾਰ ਦੇ ਸਨ, ਜਿਸ ਕਾਰਨ ਸੜਕਾਂ, ਖੁੱਲ੍ਹੀਆਂ ਥਾਵਾਂ ਅਤੇ ਘਰਾਂ ਦੀਆਂ ਛੱਤਾਂ ’ਤੇ ਗੜਿਆਂ ਦੀ ਪਰਤ ਜਮ ਗਈ। ਕੁਝ ਸਮੇਂ ਲਈ ਦਿੱਖ ਵੀ ਘੱਟ ਗਈ ਅਤੇ ਆਵਾਜਾਈ ਪ੍ਰਭਾਵਿਤ ਰਹੀ।

ਲੋਕਾਂ ਨੇ ਆਪਣੀ ਸੁਰੱਖਿਆ ਲਈ ਘਰਾਂ ਅੰਦਰ ਰਹਿਣ ਨੂੰ ਤਰਜੀਹ ਦਿੱਤੀ। ਕਈ ਥਾਵਾਂ ’ਤੇ ਮੀਂਹ ਦਾ ਪਾਣੀ ਇਕੱਠਾ ਹੋਣ ਨਾਲ ਹੇਠਲੇ ਇਲਾਕਿਆਂ ਵਿਚ ਜਲਭਰਾਵ ਦੀ ਸਥਿਤੀ ਬਣ ਗਈ। ਗੜੇਮਾਰੀ ਦੇ ਨਾਲ ਠੰਡੀ ਹਵਾ ਵੀ ਚੱਲੀ, ਜਿਸ ਨਾਲ ਮੌਸਮ ਵਿਚ ਅਚਾਨਕ ਠੰਡਕ ਮਹਿਸੂਸ ਕੀਤੀ ਗਈ। ਗੜ੍ਹੇਮਾਰੀ ਰੁਕਣ ਤੋਂ ਬਾਅਦ ਮੌਸਮ ਹੌਲੀ-ਹੌਲੀ ਸਾਫ਼ ਹੋ ਗਿਆ, ਪਰ ਹਰ ਥਾਂ ’ਤੇ ਪਾਣੀ ਭਰ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ