JALANDHAR WEATHER

ਤੇਜ਼ ਰਫ਼ਤਾਰ ਬੀ.ਐਮ.ਡਬਲਯੂ ਗੱਡੀ ਬਣੀ ਨੌਜਵਾਨ ਦੀ ਮੌਤ ਦਾ ਕਾਰਨ, ਇਕ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 27 ਜਨਵਰੀ (ਕਪਿਲ ਵਧਵਾ) – ਮੁਹਾਲੀ ਦੇ ਸੈਕਟਰ-88 ਸਥਿਤ ਮਾਨਵ ਮੰਗਲ ਸਕੂਲ ਨੇੜੇ 24 ਜਨਵਰੀ ਦੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਪਿੰਡ ਸੋਹਾਣਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਾਹਿਬਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਨੌਜਵਾਨ ਨਮਨਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦਾ ਇਲਾਜ ਜਾਰੀ ਹੈ।

ਇਸ ਸੰਬੰਧੀ ਥਾਣਾ ਸੋਹਾਣਾ ਦੀ ਪੁਲਿਸ ਵਲੋਂ ਗੈਰ-ਇਰਾਦਤਨ ਕਤਲ ਅਤੇ ਗਲਤ ਡਰਾਈਵਿੰਗ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰੁਪਿੰਦਰ ਸਿੰਘ ਉਰਫ਼ ਰੂਪਾ ਸੋਹਾਣਾ ਨੇ ਦੱਸਿਆ ਕਿ ਉਹ ਦੇਰ ਰਾਤ ਕਿਸੇ ਪ੍ਰੋਗਰਾਮ ਤੋਂ ਵਾਪਸ ਘਰ ਪਰਤ ਰਹੇ ਸਨ। ਕਰੀਬ 11:15 ਵਜੇ ਜਦੋਂ ਉਹ ਮਾਨਵ ਮੰਗਲ ਸਕੂਲ ਨੇੜੇ ਪਹੁੰਚੇ ਤਾਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਸੜਕ ਕੰਢੇ ਖੜੇ ਸਨ।

ਇਸ ਦੌਰਾਨ ਚੰਡੀਗੜ੍ਹ ਨੰਬਰ ਦੀ ਇਕ ਤੇਜ਼ ਰਫ਼ਤਾਰ ਬੀ.ਐਮ.ਡਬਲਿਯੂ. ਗੱਡੀ ਨੇ ਅਚਾਨਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਸ਼ਿਕਾਇਤਕਰਤਾ ਵਲੋਂ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਸਾਹਿਬਪ੍ਰੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਨਮਨਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ