ਹਰਿਆਣਾ ਸਾਡਾ ਭਰਾ ਹੈ, ਦੁਸ਼ਮਣ ਨਹੀਂ- ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 27 ਜਨਵਰੀ (ਦਵਿੰਦਰ ਸਿੰਘ)- ਐਸ.ਵਾਈ.ਐਲ. ਦੇ ਮੁੱਦੇ ’ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇਕ ਬੈਠਕ ਹੋਈ। ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸਾਂਝੀ ਪ੍ਰੈਸ ਕਾਨਫ਼ਰੰਸ ਵਿਚ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਾਹੌਲ ਵਿਚ ਹੋਈ ਹੈ ਤੇ ਮੈਂ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣਾ ਮੁੱਦਾ ਹੈ ਤੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਨੇ ਸਾਨੂੰ ਇਕੱਠੇ ਬੈਠ ਕੇ ਹੱਲ ਕੱਢਣ ਲਈ ਕਿਹਾ ਸੀ, ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਅਸੀਂ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਦੁਸ਼ਮਣ ਨਹੀਂ, ਭਰਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਹੱਕ ਨਹੀਂ ਮਰਨਾ ਚਾਹੀਦਾ, ਨਾ ਹੀ ਪੰਜਾਬ ਦਾ ਹੱਕ ਮਰੇ ਤੇ ਨਾ ਹੀ ਹਰਿਆਣਾ ਦਾ। ਉਨ੍ਹਾਂ ਕਿਹਾ ਕਿ ਪਾਣੀ ਤੈਅ ਹੋ ਜਾਵੇ, ਨਹਿਰ ਵੀ ਬਣਾ ਲਵਾਂਗੇ
;
;
;
;
;
;
;
;