JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹੁਤ ਸਾਰਥਕ ਮਾਹੌਲ ’ਚ ਹੋਈ ਮੀਟਿੰਗ- ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ, 27 ਜਨਵਰੀ - ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ ਦਾ ਹੱਲ ਲੱਭਣ ਲਈ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੇ ਚੰਡੀਗੜ੍ਹ ਵਿਚ ਮੁੜ ਮੁਲਾਕਾਤ ਕੀਤੀ। ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਗੱਲਬਾਤ ਬਹੁਤ ਹੀ ਸਾਰਥਕ ਮਾਹੌਲ ਵਿਚ ਹੋਈ ਹੈ ਤੇ ਜਦੋਂ ਅਜਿਹੇ ਮਾਹੌਲ ਵਿਚ ਚਰਚਾ ਹੁੰਦੀ ਹੈ, ਤਾਂ ਸਾਰਥਕ ਨਤੀਜੇ ਪ੍ਰਾਪਤ ਹੁੰਦੇ ਹਨ। ਅਸੀਂ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੀਟਿੰਗ ਕੀਤੀ। ਪਿਛਲੀਆਂ ਚਰਚਾਵਾਂ ਵੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਦੀ ਮੌਜੂਦਗੀ ਵਿਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਦੋਵਾਂ ਰਾਜਾਂ ਦੇ ਅਧਿਕਾਰੀ ਹੀ ਹੁਣ ਹੋਰ ਚਰਚਾ ਕਰਨਗੇ ਤੇ ਮੁੱਖ ਮੰਤਰੀ ਪੱਧਰ ਦੀਆਂ ਮੀਟਿੰਗਾਂ ਹੁਣ ਨਹੀਂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ