JALANDHAR WEATHER

ਦੋ ਗੱਡੀਆਂ ਦੀ ਆਪਸੀ ਟੱਕਰ ’ਚ ਪਤੀ-ਪਤਨੀ ਸਮੇਤ ਨੌਜਵਾਨ ਦੀ ਮੌਤ, ਇਕ ਗੰਭੀਰ

ਮਾਨਸਾ, 27 ਜਨਵਰੀ- ਮਾਨਸਾ ਜ਼ਿਲ੍ਹ ਦੇ ਪਿੰਡ ਖਿਆਲਾ ਵਿਖੇ ਦੋ ਗੱਡੀਆਂ ਦੀ ਆਪਸ ’ਚ ਟੱਕਰ ਹੋਣ ਕਾਰਨ ਪਤੀ-ਪਤਨੀ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਕਾਰਨ ਬਾਹਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।

 

ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿਖੇ ਸੜਕ ’ਤੇ ਦਰਦਨਾਕ ਹਾਦਸਾ ਵਾਪਰਿਆ ਹੈ। 2 ਸਵਿਫਟ ਗੱਡੀਆਂ ਦੀ ਆਪਸ ’ਚ ਟੱਕਰ ਹੋਈ ਹੈ, ਜਿਸ ’ਚ ਸਵਾਰ ਪਤੀ-ਪਤਨੀ ਤੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ 1 ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਐਸ. ਐਮ. ਓ. ਗੁਰਮੀਤ ਗੁਰਮੇਲ ਸਿੰਘ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਦੋ ਗੱਡੀਆਂ ਦਾ ਆਪਸ ’ਚ ਐਕਸੀਡੈਂਟ ਹੋਇਆ ਹੈ, ਜਿਸ ’ਚ 3 ਮੌਤਾਂ ਹੋ ਚੁੱਕੀਆਂ ਨੇ ਅਤੇ ਇਕ ਨੌਜਵਾਨ ਨੂੰ ਗੰਭੀਰ ਹਾਲਤ ਦੇ ਚਲਦਿਆਂ ਬਾਹਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਪਕਾਰ ਸਿੰਘ ਅਤੇ ਉਸ ਦੀ ਪਤਨੀ ਸੁਪਿੰਦਰ ਕੌਰ ਜੋ ਰਤੀਆ (ਹਰਿਆਣਾ) ਦੇ ਰਹਿਣ ਵਾਲੇ ਹਨ, ਦੀ ਮੌਤ ਹੋ ਚੁੱਕੀ ਹੈ ਜਦੋਂਕਿ ਦੂਸਰੀ ਗੱਡੀ ’ਚ ਸਵਾਰ ਬਲਕਾਰ ਸਿੰਘ ਪਿੰਡ ਖਿਆਲਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਦੋਸਤ ਅਮਨਪ੍ਰੀਤ ਸਿੰਘ ਨੂੰ ਗੰਭੀਰ ਹਾਲਤ ਦੇ ਚਲਦਿਆਂ ਬਾਹਰੀ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਭੀਖੀ ਪੁਲਿਸ ਨੂੰ ਇਸ ਸੰਬੰਧੀ ਸੂਚਨਾ ਵੀ ਭੇਜ ਦਿੱਤੀ ਗਈ ਹੈ ਤਾਂ ਕਿ ਇਸ ਸੰਬੰਧੀ ਕਾਰਵਾਈ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ