JALANDHAR WEATHER

ਬਜਟ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 27 ਜਨਵਰੀ - ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਅੱਜ ਵਿਧਾਨਕ ਅਤੇ ਹੋਰ ਏਜੰਡਿਆਂ 'ਤੇ ਚਰਚਾ ਕਰਨ ਲਈ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ। ਰੱਖਿਆ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ 35 ਤੋਂ ਵੱਧ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਿਲ ਹੋਏ। ਇਸ ਦੌਰਾਨ ਬਜਟ ਸੈਸ਼ਨ ਦੇ ਸਕਾਰਾਤਮਕ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ 'ਤੇ ਵਿਚਾਰ-ਵਟਾਂਦਰੇ ਕੀਤੇ ਗਏ।

ਬਜਟ ਸੈਸ਼ਨ 28 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।

ਮੀਟਿੰਗ ਵਿਚ ਵਿਰੋਧੀ ਧਿਰ ਨੇ ਮੰਗ ਕੀਤੀ ਕਿ ਭਾਰਤ-ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ (FTA) 'ਤੇ ਚਰਚਾ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਓਡੀਸ਼ਾ ਵਿਚ ਕਿਸਾਨਾਂ ਨੂੰ ਦਰਪੇਸ਼ ਸੰਕਟ ਅਤੇ ਭਾਜਪਾ ਸ਼ਾਸਿਤ ਰਾਜਾਂ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕਰਨੀ ਚਾਹੀਦੀ ਹੈ।

ਵਿਰੋਧੀ ਧਿਰ ਨੇ ਮੰਗ ਕੀਤੀ ਕਿ ਬਜਟ ਸੈਸ਼ਨ ਦੌਰਾਨ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਲਈ ਇਕ ਬਿੱਲ ਪੇਸ਼ ਕੀਤਾ ਜਾਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ