JALANDHAR WEATHER

ਨਿੱਜੀ ਸਕੂਲਾਂ ਵਲੋਂ ਵਸੂਲੀਆਂ ਜਾਣ ਵਾਲੀਆਂ ਫ਼ੀਸਾਂ ਸੰਬੰਧੀ ਮਾਮਲੇ ਦੀ ਸੁਣਵਾਈ 2 ਫਰਵਰੀ ਤੱਕ ਮੁਲਤਵੀ

ਨਵੀਂ ਦਿੱਲੀ, 27 ਜਨਵਰੀ - ਸੁਪਰੀਮ ਕੋਰਟ ਨੇ ਦਿੱਲੀ ਵਿਚ ਨਿੱਜੀ ਸਕੂਲਾਂ ਵਲੋਂ ਵਸੂਲੀਆਂ ਜਾਣ ਵਾਲੀਆਂ ਫ਼ੀਸਾਂ ਦੇ ਨਿਯਮਨ ਬਾਰੇ ਵਿਵਾਦ ਦੀ ਸੁਣਵਾਈ 2 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਸਰਕਾਰ ਵਲੋਂ ਪੇਸ਼ ਹੋਏ ਵਧੀਕ ਸਾਲਿਸਿਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਇਸ ਮੁੱਦੇ 'ਤੇ ਪਹਿਲਾਂ ਹੀ ਇਕ ਮੀਟਿੰਗ ਕੀਤੀ ਹੈ ਅਤੇ ਚਰਚਾ ਨੂੰ ਅੱਗੇ ਵਧਾਉਣ ਲਈ ਇਕ ਹੋਰ ਮੀਟਿੰਗ ਦੀ ਯੋਜਨਾ ਬਣਾਈ ਹੈ।

ਇਹ ਮਾਮਲਾ ਇਕ ਸਰਕਾਰੀ ਨੋਟੀਫਿਕੇਸ਼ਨ ਤੋਂ ਉੱਠਿਆ ਹੈ, ਜਿਸ ਵਲੋਂ ਨਿੱਜੀ ਸਕੂਲਾਂ ਨੂੰ ਆਪਣੇ ਫੀਸ ਢਾਂਚੇ ਦਾ ਫੈਸਲਾ ਕਰਨ ਲਈ ਕਮੇਟੀਆਂ ਸਥਾਪਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਨਵੇਂ ਨਿਯਮਾਂ ਦੇ ਤਹਿਤ ਇਨ੍ਹਾਂ ਕਮੇਟੀਆਂ ਵਿਚ ਸਕੂਲ ਪ੍ਰਬੰਧਨ, ਸਰਕਾਰ ਅਤੇ ਮਾਪਿਆਂ ਦੇ ਪ੍ਰਤੀਨਿਧ ਸ਼ਾਮਿਲ ਹੋਣੇ ਚਾਹੀਦੇ ਹਨ। ਦਿੱਲੀ ਹਾਈ ਕੋਰਟ ਵਲੋਂ ਪਹਿਲਾਂ ਇਸ ਦੇ ਲਾਗੂਕਰਨ ਨੂੰ ਰੋਕਣ ਤੋਂ ਇਨਕਾਰ ਕਰਨ ਤੋਂ ਬਾਅਦ ਨਿੱਜੀ ਸਕੂਲਾਂ ਨੇ ਨੋਟੀਫਿਕੇਸ਼ਨ 'ਤੇ ਰੋਕ ਲਗਾਉਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ