JALANDHAR WEATHER

ਤਿਰੰਗਾ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮਰ ਨਿਸ਼ਾਨੀ : ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ, 27 ਜਨਵਰੀ (ਜਸਵੀਰ ਸਿੰਘ ਔਜਲਾ)- ਸੰਗਰੂਰ ਜ਼ਿਲ੍ਹੇ ਦਾ ਦਿੜ੍ਹਬਾ ਸਬ ਡਿਵੀਜ਼ਨ ਦਫ਼ਤਰ ਪੰਜਾਬ ਦਾ ਪਹਿਲਾ ਐਸ.ਡੀ.ਐਮ. ਦਫ਼ਤਰ ਬਣ ਗਿਆ ਹੈ, ਜਿੱਥੇ 100 ਫੁੱਟ ਉੱਚਾ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ ਹੈ। ਇਸ ਮਹੱਤਵਪੂਰਣ ਅਤੇ ਗੌਰਵਮਈ ਉਪਰਾਲੇ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤਿਰੰਗਾ ਸਾਡੀ ਏਕਤਾ, ਅਖੰਡਤਾ ਅਤੇ ਲੋਕਤੰਤਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮਰ ਨਿਸ਼ਾਨੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਅਣਗਿਣਤ ਕੁਰਬਾਨੀਆਂ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਬਣਿਆ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨਿਕ ਹੱਕਾਂ ਦੀ ਰਾਖੀ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਦਫ਼ਤਰ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ 100 ਫੁੱਟ ਉੱਚਾ ਤਿਰੰਗਾ ਸਥਾਪਿਤ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਵੀ ਕੌਮੀ ਝੰਡਾ ਸਪਸ਼ਟ ਤੌਰ ’ਤੇ ਦਿੱਖੇ, ਇਸ ਲਈ ਵਿਸ਼ੇਸ਼ ਲਾਈਟਿੰਗ ਦੀ ਵਿਵਸਥਾ ਕੀਤੀ ਗਈ ਹੈ ਅਤੇ ਤਿਰੰਗੇ ਲਈ ਅਜਿਹਾ ਕੱਪੜਾ ਵਰਤਿਆ ਗਿਆ ਹੈ ਜੋ ਰਾਤ ਸਮੇਂ ਵੀ ਚਮਕਦਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ