JALANDHAR WEATHER

ਪ੍ਰਵਾਸੀ ਮਜ਼ਦੂਰ ਨੇ ਖੂਹ 'ਤੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਕਪੂਰਥਲਾ, 27 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਕਲਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਨੇ ਗਾਰਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਆਲਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਲੱਖਣ ਕਲਾਂ ਦੇ ਸਾਬਕਾ ਸਰਪੰਚ ਕਿਰਪਾਲ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਖੂਹ 'ਤੇ  25 ਜਨਵਰੀ ਨੂੰ ਇਕ ਪ੍ਰਵਾਸੀ ਮਜ਼ਦੂਰ ਕੰਮ ਕਰਨ ਲਈ ਆਇਆ ਸੀ, ਜਦੋਂ ਉਹ ਅਗਲੇ ਦਿਨ ਰਾਤ ਸਮੇਂ ਆਪਣੇ ਮਜ਼ਦੂਰ ਨੂੰ ਰੋਟੀ ਦੇਣ ਲਈ ਗਏ ਤਾਂ ਖੂਹ ਦੇ ਕੋਠੇ ਵਿਚ ਉਸ ਦੀ ਲਾਸ਼ ਗਾਰਡਰ ਨਾਲ ਲਟਕ ਰਹੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ ਕੋਈ ਸ਼ਨਾਖ਼ਤੀ ਕਾਰਡ ਨਹੀਂ ਮਿਲਿਆ | ਏ.ਐਸ.ਆਈ. ਆਲਮਜੀਤ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ | ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ