ਆਪਣੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੋਵੇ ਸਿੱਖ ਕੌਮ- ਜਥੇ. ਗੜਗੱਜ
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ )- ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੱਡਾ ਐਲਾਨ ਕਰਦਿਆਂ ਸਿੱਖ ਕੌਮ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਸਿੱਖ ਕੌਮ ਪ੍ਰਤੀ ਆਪਣਾ ਫਰਜ਼ ਸਮਝਦੇ ਹੋਏ ਆਪਣੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੋਵੇ।
ਜਥੇਦਾਰ ਗੜਗੱਜ ਅੱਜ ਹਰਿਆਣਾ ਦੀ ਧਰਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਗੁਰਦੁਆਰਾ ਸਿੰਘ ਸਭਾ ਨਨਿਓਲਾ ਜ਼ਿਲ੍ਹਾ ਅੰਬਾਲਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸ਼ਹੀਦਾਂ ਦੀ ਯਾਦ ’ਚ ਕਰਵਾਏ 66ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।
;
;
;
;
;
;
;
;