JALANDHAR WEATHER

ਅੱਜ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ

ਨਵੀਂ ਦਿੱਲੀ, 28 ਜਨਵਰੀ- ਸੰਸਦ ਦਾ ਬਜਟ ਸੈਸ਼ਨ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਆਰਥਿਕ ਸਰਵੇਖਣ ਵੀਰਵਾਰ ਨੂੰ ਸੰਸਦ ਵਿਚ ਪੇਸ਼ ਕੀਤਾ ਜਾਵੇਗਾ, ਜੋ ਕਿ ਇਸ ਵਾਰ ਆਮ ਬਜਟ ਤੋਂ ਤਿੰਨ ਦਿਨ ਪਹਿਲਾਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਨੂੰ ਇਕ ਨਵਾਂ ਪ੍ਰਯੋਗ ਵੀ ਮੰਨਿਆ ਜਾ ਰਿਹਾ ਹੈ। ਆਪਣੇ ਭਾਸ਼ਣ ਵਿਚ ਰਾਸ਼ਟਰਪਤੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਭਵਿੱਖ ਦੀ ਨੀਤੀ ਅਤੇ ਤਰਜੀਹਾਂ ਲਈ ਇਕ ਬਲੂਪ੍ਰਿੰਟ ਪੇਸ਼ ਕਰਨਗੇ। ਬਜਟ ਸੈਸ਼ਨ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ।

ਪਹਿਲਾ ਪੜਾਅ ਅੱਜ ਤੋਂ ਸ਼ੁਰੂ ਹੋਵੇਗਾ ਅਤੇ 13 ਫਰਵਰੀ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਸੈਸ਼ਨ ਮੁਲਤਵੀ ਕਰ ਦਿੱਤਾ ਜਾਵੇਗਾ ਅਤੇ ਦੂਜਾ ਪੜਾਅ 9 ਮਾਰਚ ਨੂੰ ਸ਼ੁਰੂ ਹੋਣ ਅਤੇ 2 ਅਪ੍ਰੈਲ ਤੱਕ ਜਾਰੀ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਸੰਸਦੀ ਕਮੇਟੀਆਂ ਬਜਟ ਪ੍ਰਸਤਾਵਾਂ ਦੀ ਪੂਰੀ ਸਮੀਖਿਆ ਕਰਨਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ