ਗੁਰੂਗ੍ਰਾਮ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਗੁਰੂਗ੍ਰਾਮ, 28 ਜਨਵਰੀ- ਹਰਿਆਣਾ ਦੇ ਸਾਈਬਰ ਸ਼ਹਿਰ ਗੁਰੂਗ੍ਰਾਮ ਦੇ ਚਾਰ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਸਕੂਲਾਂ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।
ਗੁਰੂਗ੍ਰਾਮ ਦੇ ਜਿਨ੍ਹਾਂ ਚਾਰ ਵੱਡੇ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਵਿਚ ਕੁਨਸਕਪਾਲਨ ਸਕੂਲ (ਡੀਐਲਐਫ ਫੇਜ਼-1), ਲੈਂਸਰ ਸਕੂਲ (ਸੈਕਟਰ-53), ਹੈਰੀਟੇਜ ਐਕਸਪੀਰੀਐਂਸ਼ੀਅਲ ਲਰਨਿੰਗ ਸਕੂਲ (ਸੈਕਟਰ-64) ਅਤੇ ਬਾਦਸ਼ਾਹਪੁਰ ਵਿਚ ਪਾਥਵੇਅ ਵਰਲਡ ਸਕੂਲ ਸ਼ਾਮਿਲ ਹਨ।
ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਪ੍ਰਸ਼ਾਸਨ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਜਾਂਚ ਜਾਰੀ ਹੈ।
;
;
;
;
;
;
;
;
;