ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 28 ਜਨਵਰੀ (ਦਵਿੰਦਰ)- ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਕੇ.ਵੀ.ਡੀ.ਵੀ. ਸਕੂਲ, ਸੰਤ ਕਬੀਰ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਹੋਰ ਕਈ ਸਕੂਲਾਂ ਨੂੰ, ਜਿਨ੍ਹਾਂ ਵਿਚ ਸੈਕਟਰ 22, 35 ਅਤੇ 45 ਦੇ ਸਕੂਲ ਸ਼ਾਮਿਲ ਹਨ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਧਮਕੀਆਂ ਮਿਲਣ ਤੋਂ ਬਾਅਦ ਸਕੂਲਾਂ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;