ਅਜੀਤ ਪਵਾਰ ਮਹਾਰਾਸ਼ਟਰ ਦੇ ਵਿਕਾਸ ਲਈ ਹਮੇਸ਼ਾ ਰਹੇ ਵਚਨਬੱਧ- ਰਾਜਨਾਥ ਸਿੰਘ
ਨਵੀਂ ਦਿੱਲੀ, 28 ਜਨਵਰੀ- ਜਹਾਜ਼ ਹਾਦਸੇ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੀ ਮੌਤ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਅਜੀਤ ਪਵਾਰ ਦੇ ਬੇ-ਵਕਤੀ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਅਤੇ ਸਦਮਾ ਲੱਗਾ। ਆਪਣੇ ਲੰਬੇ ਜਨਤਕ ਜੀਵਨ ਦੌਰਾਨ ਉਹ ਮਹਾਰਾਸ਼ਟਰ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਰਹੇ। ਉਹ ਲੋਕਾਂ ਪ੍ਰਤੀ ਆਪਣੀ ਹਮਦਰਦੀ ਅਤੇ ਜਨਤਕ ਸੇਵਾ ਪ੍ਰਤੀ ਆਪਣੇ ਅਟੁੱਟ ਸਮਰਪਣ ਲਈ ਜਾਣੇ ਜਾਂਦੇ ਸਨ। ਮੈਂ ਉਨ੍ਹਾਂ ਦੇ ਪਰਿਵਾਰ, ਸ਼ੁਭਚਿੰਤਕਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ।
;
;
;
;
;
;
;
;
;