ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ ਜਾਵੇ- ਭਗਵੰਤ ਮਾਨ
ਚੰਡੀਗੜ੍ਹ, 28 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਉਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਪਾਈ ਇਕ ਪੋਸਟ ਵਿਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਆਦਮਪੁਰ ਏਅਰਪੋਰਟ ਉਤੇ ਉਤਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਉਹ ਪ੍ਰਧਾਨ ਮੰਤਰੀ ਜੀ ਨੂੰ ਬੇਨਤੀ ਕਰਦੇ ਹਨ ਕਿ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਉਤੇ ਰੱਖਿਆ ਜਾਵੇ। ਇਸ ਲਈ ਉਹ ਸਮੁੱਚੇ ਪੰਜਾਬ ਵਾਸੀਆਂ ਵਲੋਂ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹੋਣਗੇ।
;
;
;
;
;
;
;
;