JALANDHAR WEATHER

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕਰਨ ਜਾ ਰਿਹਾ ਜਨ ਸੰਪਰਕ ਮੁਹਿੰਮ ਦਾ ਆਗਾਜ਼

ਰਾਜਪੁਰਾ, 28 ਜਨਵਰੀ (ਰਣਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 31 ਜਨਵਰੀ ਨੂੰ ਪਟਿਆਲਾ ਵਿਖੇ ਜਨ ਸੰਪਰਕ ਮੁਹਿੰਮ ਦਾ ਆਗਾਜ਼ ਕਰਨ ਜਾ ਰਿਹਾ ਹੈ। ਇਸ ਮੀਟਿੰਗ ’ਚ ਜ਼ਿਲ੍ਹੇ ਪੱਧਰ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਹੋਈ ਪਾਣੀਆਂ ਦੇ ਮੁੱਦੇ ਦੀ ਮੀਟਿੰਗ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਮੀਟਿੰਗ ’ਚ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਕੋਈ ਵੀ ਸਾਰਥਕ ਨਤੀਜਾ ਕੱਢਣ ’ਚ ਪੰਜਾਬ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਮਜ਼ਬੂਤੀ ਨਾਲ ਪੈਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਅਪਾਹਜ ਹੋ ਚੁੱਕੀ ਹੈ, ਸਰਕਾਰ ਕੋਲ ਲੋਕਾਂ ਨੂੰ ਦੇਣ ਲਈ ਫੁੱਟੀ ਕੌਡੀ ਵੀ ਨਹੀਂ. ਸਿਰਫ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਕਿਹਾ ਕਿ 31 ਜਨਵਰੀ ਨੂੰ ਪਟਿਆਲਾ ਵਿਖੇ ਵੱਡੀ ਗਿਣਤੀ ’ਚ ਪੁੱਜਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ