JALANDHAR WEATHER

ਪੰਜਾਬ ਸਿਵਲ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਸੈਕਟਰ- 1 ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਈ.ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਸੀ.ਆਰ.ਪੀ.ਐਫ਼. ਦੇ ਜਵਾਨਾਂ ਨੇ ਪੂਰੇ ਸਿਵਲ ਸਕੱਤਰੇਤ ਦੇ ਅਹਾਤੇ ਨੂੰ ਖਾਲੀ ਕਰਵਾ ਦਿੱਤਾ ਹੈ। ਇਸ ਮੌਕੇ ਆਈ.ਏ.ਐਸ. ਅਧਿਕਾਰੀ ਤੇ ਹੋਰ ਮੁਲਾਜ਼ਮ ਤੇ ਕਰਮਚਾਰੀ, ਜੋ ਸਵੇਰੇ 9 ਵਜੇ ਹਾਜ਼ਰ ਹੋਏ ਸਨ। ਉਨ੍ਹਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਵਲ ਸਕੱਤਰੇਤ ਦੀ ਘੇਰਾਬੰਦੀ ਕੀਤੀ ਗਈ ਅਤੇ ਬੰਬ ਸਕੂਏਡ ਟੀਮਾਂ ਨੂੰ ਬੁਲਾ ਕੇ ਪੂਰੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਸਿਵਲ ਸਕੱਤਰ ਦੇ ਪ੍ਰਬੰਧਕੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਰੇ ਕਰਮਚਾਰੀਆਂ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਬੰਬ ਧਮਕੀ ਦੇ ਮੱਦੇਨਜ਼ਰ ਛੁੱਟੀ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ