JALANDHAR WEATHER

ਮਾਮਲਾ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ: ਅੱਜ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਪੁੱਜੇਗੀ ਸਿੱਟ ਦੀ ਟੀਮ

ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਸਿੱਟ ਵਲੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਪਹੁੰਚ ਕੀਤੀ ਜਾਵੇਗੀ। ਦੱਸ ਦਈਏ ਕਿ ਬੀਤੇ ਦਿਨੀਂ ਐਸ.ਪੀ. ਗੁਰਬੰਤ ਸਿੰਘ ਬੈਂਸ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਟੀਮ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ 15 ਦਿਨਾਂ ਵਿਚਕਾਰ ਦੂਸਰੀ ਵਾਰ ਪਹੁੰਚੀ ਸੀ। ਸਿੱਟ ਦੀ ਇਹ ਮੰਗ ਹੈ ਕਿ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛਪਾਈ ਅਤੇ ਪ੍ਰਕਾਸ਼ਨ ਦਾ ਜੋ ਰਿਕਾਰਡ ਉਨ੍ਹਾਂ ਨੂੰ ਚਾਹੀਦਾ ਹੈ ਉਹ ਮੁਹੱਈਆ ਕਰਵਾ ਦਿੱਤਾ ਜਾਵੇ। ਇਸ ਸੰਬੰਧ ਵਿਚ ਉਨ੍ਹਾਂ ਦੋ ਵਾਰ ਲਿਖਤੀ ਰੂਪ ਵਿਚ ਰਿਕਾਰਡ ਦੀ ਕਾਪੀ ਸੌਂਪੀ ਹੈ। ਸੂਤਰਾਂ ਅਨੁਸਾਰ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੈਕਟਰ 5 ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਕਰੀਬ ਡੇਢ ਵਜੇ ਹਾਜ਼ਰ ਰਹਿਣਗੇ ਅਤੇ ਇਸੇ ਮੌਕੇ ਸਿੱਟ ਵੀ ਉੱਥੇ ਪਹੁੰਚ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ