JALANDHAR WEATHER

ਰਾਸ਼ਟਰੀ ਰਾਜਧਾਨੀ ਦੇ ਪੰਜ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 29 ਜਨਵਰੀ - ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸਕੂਲ ਦੇ ਅਹਾਤੇ ਖਾਲੀ ਕਰਵਾ ਲਏ ਗਏ ਅਤੇ ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਦਿੱਲੀ ਫਾਇਰ ਸਰਵਿਸਿਜ਼ ਨੇ ਪੁਸ਼ਟੀ ਕੀਤੀ ਕਿ ਦਿੱਲੀ ਕੈਂਟ ਵਿਚ ਲੋਰੇਟੋ ਕਾਨਵੈਂਟ, ਚਿਤਰੰਜਨ ਪਾਰਕ ਵਿਚ ਡੌਨ ਬੋਸਕੋ ਅਤੇ ਆਨੰਦ ਨਿਕੇਤਨ ਅਤੇ ਦਵਾਰਕਾ ਵਿਚ ਕਾਰਮਲ ਕਾਨਵੈਂਟ ਨੂੰ ਧਮਕੀ ਮਿਲੀ ਹੈ।

ਪੁਲਿਸ ਅਤੇ ਫਾਇਰ ਵਿਭਾਗਾਂ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾਉਣਾ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ।ਪੁਲਿਸ ਸੂਤਰਾਂ ਨੇ ਦੱਸਿਆ ਕਿ ਸਕੂਲ ਦੇ ਅਹਾਤੇ ਦੀ ਜਾਂਚ ਲਈ ਸਥਾਨਕ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਤਾਇਨਾਤ ਕੀਤੇ ਗਏ ਸਨ। ਕੁਝ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ ਹੈ। ਪੁਲਿਸ ਦੇ ਅਨੁਸਾਰ ਧਮਕੀਆਂ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ