JALANDHAR WEATHER

ਬਿਕਰਮ ਸਿੰਘ ਮਜੀਠੀਆ ਚੜ੍ਹਦੀ ਕਲਾ 'ਚ- ਸੁਖਬੀਰ ਸਿੰਘ ਬਾਦਲ

ਨਾਭਾ, 29 ਜਨਵਰੀ-  ਨਾਭਾ ਜੇਲ ’ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਰੀਬ ਅੱਧਾ ਘੰਟਾ ਬਿਕਰਮ ਸਿੰਘ ਮਜੀਠੀਆ ਨਾਲ ਗੱਲਬਾਤ ਕੀਤੀ। ਮੁਲਾਕਾਤ ਪਿੱਛੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਨੂੰ ਮਿਲ ਕੇ ਆਇਆ ਹਾਂ, ਉਹ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ’ਚ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਵਲੋਂ ਸੱਤਾ ਦੇ ਨਸ਼ੇ ’ਚ ਜੋ ਝੂਠੇ ਪਰਚੇ ਕੀਤੇ ਹਨ, ਸਾਡੀ ਸਰਕਾਰ ਆਉਣ ਉਤੇ ਉਨ੍ਹਾਂ ਸਾਰੇ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ।

ਪਾਣੀ ਦੇ ਮੁੱਦਿਆਂ ’ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕੇਂਦਰ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਭਗਵੰਤ ਮਾਨ ਕੇਂਦਰ ਸਰਕਾਰ ਦੇ ਥੱਲੇ ਲੱਗ ਗਿਆ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ 20 ਦਿਨਾਂ ਦੌਰਾਨ ਪੰਜਾਬ ’ਚ 25 ਤੋਂ 30 ਕਤਲ ਹੋ ਗਏ ਹਨ। ਗੈਂਗਸਟਰਾਂ ਵਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਫਿਰੌਤੀਆਂ ਨਾ ਦੇਣ ’ਤੇ ਕਤਲ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ