ਐਸ.ਆਈ.ਟੀ. ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ ਲੋੜੀਂਦਾ ਰਿਕਾਰਡ- ਧਾਮੀ
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗੁੰਮਸ਼ੁਦਾ ਸਰੂਪਾਂ ਦੀ ਜਾਂਚ ਮਾਮਲੇ ਉਤੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲ ਤਖਤ ਤੋਂ ਜਾਰੀ ਹੁਕਮਾਂ ਅਨੁਸਾਰ ਉਹ ਇਸ ਮਾਮਲੇ ਸੰਬੰਧੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਜੋ ਰਿਕਾਰਡ ਐਸਆਈਟੀ ਨੂੰ ਲੋੜੀਂਦਾ ਸੀ, ਉਹ ਮੁਹੱਈਆ ਕਰਵਾ ਚੁੱਕੇ ਹਨ ਅਤੇ ਅੱਗੇ ਵੀ ਜੇ ਉਨ੍ਹਾਂ ਨੂੰ ਕੋਈ ਰਿਕਾਰਡ ਚਾਹੀਦਾ ਹੋਏਗਾ, ਉਹ ਵੀ ਮੁਹੱਈਆ ਕਰਵਾ ਦਿੱਤਾ ਜਾਵੇਗਾ।
;
;
;
;
;
;
;
;