JALANDHAR WEATHER

ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਮੰਤਰੀ ਕਟਾਰੂਚੱਕ ਨੇ ਗੁਰੂ ਰਵਿਦਾਸ ਜੈਅੰਤੀ ਦੀਆਂ ਦਿੱਤੀਆਂ ਵਧਾਈਆਂ

ਜਲੰਧਰ, 29 ਜਨਵਰੀ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ਨੂੰ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕਰ ਰਹੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਪ੍ਰਸ਼ੰਸਾ ਪੱਤਰ ਦੇਣ ਲਈ ਆਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਹ ਕੰਮ ਕਰ ਰਹੀ ਹੈ, ਜੋ ਪਿਛਲੀ ਕਾਂਗਰਸ ਸਰਕਾਰ ਕਰਨ ਵਿਚ ਅਸਫਲ ਰਹੀ ਸੀ। ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸਥਾਨ ਸਾਰਿਆਂ ਲਈ ਖੁੱਲ੍ਹਾ ਹੈ ਅਤੇ ਕੋਈ ਵੀ ਇੱਥੇ ਆ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਰਾਜਨੀਤਿਕ ਹੈ ਜਾਂ ਨਹੀਂ, ਇਹ ਸਿਰਫ਼ ਉਹੀ ਤੈਅ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਵਿਰੁੱਧ ਮਿਲੀ ਧਮਕੀ ਅਤੇ ਅੱਜ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਉਨ੍ਹਾਂ ਕਿਹਾ ਕਿ ਅਜਿਹੀਆਂ ਝੂਠੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ, ਪਰ ਪੰਜਾਬ ਦੀ ਸੁਰੱਖਿਆ ਸੁਰੱਖਿਅਤ ਹੱਥਾਂ ਵਿੱਚ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ