ਤਰਨਤਾਰਨ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਕੀਪੁਰ ਵਿਖੇ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐਸ.ਪੀ. ਡੀ. ਜਗਜੀਤ ਸਿੰਘ ਅਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਸਿੰਘ ਵਾਸੀ ਸੁਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਾਣਾ ਸਿੰਘ ਨੂੰ ਸਾਜਨ, ਜੈਂਗੋ, ਲੱਖਾ, ਹੈਮੋ ਆਦਿ ਨੌਜਵਾਨ ਪਿੰਡ ਤੋਂ ਬਾਕੀਪੁਰ ਵਿਖੇ ਕਿਸੇ ਕੰਮ ਲਈ ਲੈ ਆਏ, ਜਿਥੇ ਹੋਏ ਝਗੜੇ ਦੌਰਾਨ ਰਾਣਾ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
;
;
;
;
;
;
;
;