JALANDHAR WEATHER

ਕੁਲਵੰਤ ਰਾਏ ਸਿੰਗਲਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਣੇ

 ਬੁਢਲਾਡਾ, 30 ਜਨਵਰੀ (ਸਵਰਨ ਸਿੰਘ ਰਾਹੀ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਨੂੰਗੋਪਾਲ ਵਲੋਂ ਬੀਤੀ ਰਾਤ ਜਾਰੀ ਕੀਤੇ ਪ੍ਰੈਸ ਰਿਲੀਜ਼ ਤਹਿਤ ਹਲਕਾ ਬੁਢਲਾਡਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਕੁਲਵੰਤ ਰਾਏ ਸਿੰਗਲਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਰਾਹੁਲ ਗਾਂਧੀ ਦੇ ਨਜ਼ਦੀਕੀ ਸਮਝੇ ਜਾਂਦੇ ਕੁਲਵੰਤ ਰਾਏ ਸਿੰਗਲਾ ਇਸ ਤੋਂ ਪਹਿਲਾਂ ਆਲ ਇੰਡੀਆ ਯੂਥ ਕਾਂਗਰਸ ਕਮੇਟੀ ਅਤੇ ਪੰਜਾਬ ਯੂਥ ਕਾਂਗਰਸ ਕਮੇਟੀ ਤੋਂ ਇਲਾਵਾ ਸੂਬਾ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਇਸ ਨਿਯੁਕਤੀ ਤੇ ਖੁਸ਼ੀ ਪ੍ਰਗਟਾਉਂਦਿਆਂ ਬੁਢਲਾਡਾ ਖੇਤਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਕੁਲਵੰਤ ਰਾਏ ਸਿੰਗਲਾ ਦੇ ਪ੍ਰਧਾਨ ਬਣਨ ਨਾਲ ਜ਼ਿਲੇ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ