ਪ੍ਰਧਾਨ ਮੰਤਰੀ ਮੋਦੀ ਵਲੋਂ ਟਵੀਟ ਕਰ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 78ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 30 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 78ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 'ਸਵਦੇਸ਼ੀ' 'ਤੇ ਉਨ੍ਹਾਂ ਦਾ ਜ਼ੋਰ "ਆਤਮ-ਨਿਰਭਰ ਭਾਰਤ ਦਾ ਮੂਲ ਥੰਮ੍ਹ" ਹੈ।ਪ੍ਰਧਾਨ ਮੰਤਰੀ ਮੋਦੀ ਨੇ ਐਕਸ'ਤੇ ਲਿਖਿਆ, "ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਮੇਰਾ ਸੌ ਗੁਣਾ ਪ੍ਰਣਾਮ। ਪੂਜਨੀਕ ਬਾਪੂ ਨੇ ਹਮੇਸ਼ਾ ਸਵਦੇਸ਼ੀ 'ਤੇ ਜ਼ੋਰ ਦਿੱਤਾ, ਜੋ ਕਿ ਇਕ ਵਿਕਸਤ ਅਤੇ ਸਵੈ-ਨਿਰਭਰ ਭਾਰਤ ਲਈ ਸਾਡੇ ਸੰਕਲਪ ਦਾ ਇਕ ਮੂਲ ਥੰਮ੍ਹ ਵੀ ਹੈ। ਉਨ੍ਹਾਂ ਦੀ ਸ਼ਖਸੀਅਤ ਅਤੇ ਕਾਰਜ ਹਮੇਸ਼ਾ ਦੇਸ਼ ਦੇ ਲੋਕਾਂ ਨੂੰ ਫਰਜ਼ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿਣਗੇ," ।
;
;
;
;
;
;
;
;