JALANDHAR WEATHER

ਮੱਧ ਪ੍ਰਦੇਸ਼: ਸੜਕ ਹਾਦਸੇ ’ਚ ਚਾਰ ਦੀ ਮੌਤ

ਭੋਪਾਲ, 30 ਜਨਵਰੀ- ਗਵਾਲੀਅਰ ਵਿਚ ਸੰਘਣੀ ਧੁੰਦ ਦੌਰਾਨ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਭਿੰਡ ਰੋਡ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਿਲ ਸਨ। ਰਿਪੋਰਟਾਂ ਅਨੁਸਾਰ ਸਾਰੇ ਮ੍ਰਿਤਕ ਇਕੋ ਪਰਿਵਾਰ ਦੇ ਮੈਂਬਰ ਸਨ ਅਤੇ ਭਿੰਡ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

ਪਰਿਵਾਰ ਭਿੰਡ ਤੋਂ ਗਵਾਲੀਅਰ ਜਾ ਰਿਹਾ ਸੀ। ਜਿਵੇਂ ਹੀ ਉਨ੍ਹਾਂ ਦੀ ਕਾਰ ਸਵੇਰੇ 8 ਵਜੇ ਦੇ ਕਰੀਬ ਬੰਟੂ ਢਾਬੇ ਦੇ ਨੇੜੇ ਪਹੁੰਚੀ, ਤਾਂ ਪਿਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਕੁਚਲ ਦਿੱਤਾ। ਟੱਕਰ ਤੋਂ ਬਾਅਦ ਟਰੱਕ ਬੇਕਾਬੂ ਹੋ ਗਿਆ ਅਤੇ ਸੜਕ ਦੇ ਸੱਜੇ ਪਾਸੇ ਝਾੜੀਆਂ ਵਿਚ ਜਾ ਡਿੱਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਕਾਰ ਵਿਚੋਂ ਚਾਰਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ