ਅਸੀਂ ਵਿੱਤ ਮੰਤਰੀ ਤੋਂ ਪੰਜਾਬ ਲਈ ਮੰਗਿਆ ਹੈ ਵਿਸ਼ੇਸ਼ ਪੈਕੇਜ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ,30 ਜਨਵਰੀ- ਪੰਜਾਬ ਵਲੋਂ ਵਿਸ਼ੇਸ਼ ਪੈਕੇਜ ਦੀ ਮੰਗ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰੀ-ਬਜਟ ਮੀਟਿੰਗ ਵਿਚ ਅਸੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਬੇਨਤੀ ਕੀਤੀ ਗਈ ਹੈ, ਕਿਉਂਕਿ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਬਾਅਦ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਜੀ.ਐਸ.ਟੀ. 1 ਅਤੇ ਜੀ.ਐਸ.ਟੀ. 2 ਲਾਗੂ ਹੋਣ ਤੋਂ ਬਾਅਦ ਸੂਬੇ ਨੂੰ ਨੁਕਸਾਨ ਹੋਇਆ ਹੈ। ਪਹਿਲਾਂ ਇਕ ਮੁਆਵਜ਼ਾ ਸੈੱਸ ਸੀ, ਜਿਸ ਨੂੰ ਜੀ.ਐਸ.ਟੀ. 2 ਲਾਗੂ ਹੋਣ ਤੋਂ ਬਾਅਦ ਹਟਾ ਦਿੱਤਾ ਗਿਆ ਸੀ।
;
;
;
;
;
;
;
;