ਪੰਜਾਬ ’ਚ ਵਧਾਈ ਜਾਵੇ ਪੁਲਿਸ ਦੀ ਨਫ਼ਰੀ- ਸੁਭਾਸ਼ ਸ਼ਰਮਾ
ਚੰਡੀਗੜ੍ਹ, 30 ਜਨਵਰੀ -ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ ਸ਼ਰਮਾ ਨੇ ਕਿਹਾ ਪੰਜਾਬ ਵਿਚ ਰੋਜ਼ਾਨਾ ਦਿਨ ਦਿਹਾੜੇ ਕਤਲ ਹੋ ਰਹੇ ਹਨ। ਲੋਕਾਂ ਨੂੰ ਅਗਵਾਹ ਕਰਕੇ ਫਿਰੌਤੀਆਂ ਲਈਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵੱਲ ਧਿਆਨ ਦੇਣ ਦੀ ਥਾਂ ਦੂਜੇ ਰਾਜਾਂ ਦੇ ਦੌਰੇ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਪੁਲਿਸ ਦੀ ਨਫਰੀ ਵਧਾਉਣ ਅਤੇ ਪੰਜਾਬ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੋਹਾਲੀ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਠ, ਸੀਨੀਅਰ ਭਾਜਪਾ ਰਣਜੀਤ ਸਿੰਘ ਗਿੱਲ ਹਾਜ਼ਰ ਸਨ।
;
;
;
;
;
;
;
;