JALANDHAR WEATHER

2 ਫਰਵਰੀ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 30 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਸੋਮਵਾਰ, 2 ਫਰਵਰੀ ਨੂੰ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਦੇ ਦੌਰੇ ਦੀ ਇਹ ਤਾਰੀਖ਼ ਤੈਅ ਹੋ ਗਈ ਹੈ। ਇਸ ਦੀ ਪੁਸ਼ਟੀ ਦਿੱਲੀ ਦੇ ਮੰਤਰੀ ਅਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ।

ਸਿਰਸਾ ਅੱਜ ਚੰਡੀਗੜ੍ਹ ਪਹੁੰਚੇ ਅਤੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੀਆਂ ਸ਼ੁਰੂਆਤੀ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ। ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਡੇਰਾ ਬੱਲਾਂ ਨਾਲ ਭਾਵਨਾਤਮਕ ਸੰਬੰਧ ਹੈ, ਇਸੇ ਲਈ ਉਹ ਵਿਸ਼ੇਸ਼ ਤੌਰ 'ਤੇ ਆ ਰਹੇ ਹਨ। ਪੂਰਾ ਪੰਜਾਬ ਪ੍ਰਧਾਨ ਮੰਤਰੀ ਮੋਦੀ ਦੀ ਉਡੀਕ ਕਰ ਰਿਹਾ ਹੈ। ਸਾਰੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ।

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ 1 ਫਰਵਰੀ ਨੂੰ ਪ੍ਰਧਾਨ ਮੰਤਰੀ ਦੇ ਆਉਣ ਦਾ ਐਲਾਨ ਕੀਤਾ ਸੀ। ਹਾਲਾਂਕਿ ਪ੍ਰਧਾਨ ਮੰਤਰੀ ਹੁਣ 1 ਫਰਵਰੀ ਨੂੰ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕਰਨਗੇ।

ਜਲੰਧਰ ਦੀ ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਸਿੱਧੇ ਆਦਮਪੁਰ ਹਵਾਈ ਅੱਡੇ ਲਈ ਉਡਾਣ ਭਰਨਗੇ ਅਤੇ ਫਿਰ ਜਲੰਧਰ ਦੇ ਡੇਰਾ ਬੱਲਾਂ ਵਿਖੇ ਮੱਥਾ ਟੇਕਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ