ਸ਼੍ਰੋਮਣੀ ਕਮੇਟੀ ਦੇ ਕਰਮਚਾਰੀ 'ਸਿੱਟ' ਕੋਲ ਪੁੱਜੇ ਆਪਣੇ ਬਿਆਨ ਦਰਜ ਕਰਾਉਣ
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ,ਰੇਸ਼ਮ ਸਿੰਘ)- 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਤੋਂ ਬਾਅਦ ਪੜਤਾਲ ਲਈ ਪਿਛਲੇ ਦਿਨੀਂ ਸਰਕਾਰ ਵਲੋਂ ਗਠਿਤ ਕੀਤੀ ਗਈ ਸਿੱਟ ਦੇ ਸੱਦੇ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਕਈ ਮੌਜੂਦਾ ਅਧਿਕਾਰੀ ਤੇ ਕਰਮਚਾਰੀ ਇਸ ਕੇਸ ਵਿਚ ਆਪਣੇ ਬਿਆਨ ਦਰਜ ਕਰਾਉਣ ਲਈ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ ਹਨ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਦੇ ਨਾਲ ਸਿੱਟ ਕੋਲ ਬਿਆਨ ਦਰਜ ਕਰਾਉਣ ਪੁੱਜੇ। ਉਕਤ ਸ਼੍ਰੋਮਣੀ ਕਮੇਟੀ ਕਰਮਚਾਰੀਆ ਵਲੋਂ ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਡਾਕਟਰ ਈਸ਼ਰ ਸਿੰਘ ਜਾਂਚ ਕਮੇਟੀ ਕੋਲ ਵੀ ਆਪਣੇ ਬਿਆਨ ਦਰਜ ਕਰਵਾਏ ਸਨ। ਪ੍ਰਾਪਤ ਵੇਰਵਿਆਂ ਅਨੁਸਾਰ ਸਿੱਟ ਵਲੋਂ ਐਫ.ਆਈ.ਆਰ. ਵਿਚ ਦਰਜ 16 ਵਿਅਕਤੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਉਨ੍ਹਾਂ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਵਲੋਂ ਪਿਛਲੇ ਸਮੇਂ ਵਿਚ ਡਾਕਟਰ ਈਸ਼ਰ ਸਿੰਘ ਜਾਂਚ ਕਮੇਟੀ ਕੋਲ ਆਪਣੇ ਬਿਆਨ ਦਰਜ ਕਰਵਾਏ ਸਨ।
;
;
;
;
;
;
;
;